ਪਟਿਆਲਾ, 7 ਮਈ : ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਉਨ੍ਹਾਂ ਨੂੰ ਲਿਜਾ ਰਹੀ ਇਨੋਵਾ ਕਾਰ ਦਾ ਡਰਾਈਵਰ ਵੀ ਮਾਰਿਆ ਗਿਆ ਹੈ।ਹਾਦਸੇ ਵਿਚ ਇਕ ਬੱਚਾ ਜ਼ਖ਼ਮੀ ਹੋ ਗਿਆ, ਪਰ ਉਸ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਇਹ 7 ਬੱਚੇ ਇੱਕ ਇਨੋਵਾ ਕਾਰ ਵਿੱਚ ਸਵਾਰ ਸਨ ਜੋ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਸਮਾਣਾ ਏਰੀਏ ਵਿੱਚ ਸਥਿਤ ਆਪਣੇ ਘਰਾਂ ਨੂੰ ਪਰਤ ਰਹੇ ਸਨ।
You must be logged in to post a comment Login