ਮੁਹਾਲੀ ਗਰਨੇਡ ਹਮਲਾ: ਪੰਜਾਬ ਪੁਲੀਸ ਨੇ ਪੰਜ ਜਣਿਆਂ ਨੂੰ ਹਿਰਾਸਤ ਵਿਚ ਲਿਆ

ਮੁਹਾਲੀ ਗਰਨੇਡ ਹਮਲਾ: ਪੰਜਾਬ ਪੁਲੀਸ ਨੇ ਪੰਜ ਜਣਿਆਂ ਨੂੰ ਹਿਰਾਸਤ ਵਿਚ ਲਿਆ

ਚੰਡੀਗੜ੍ਹ, 13 ਮਈ-ਪੰਜਾਬ ਪੁਲੀਸ ਨੇ ਮੁਹਾਲੀ ਗਰੇਨੇਡ ਹਮਲੇ ਦੇ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿਚ ਪੰਜ ਜਣਿਆਂ ਨੂੰ ਹਿਰਾਸਤ ਵਿਚ ਲਿਆ ਹੈ। ਸੂਬੇ ਦੇ ਡੀਜੀਪੀ ਵੀ ਕੇ ਭਾਵੜਾ ਨੇ ਦੱਸਿਆ ਕਿ ਗੈਂਗਸਟਰ ਤੋਂ ਅਤਿਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਦੇ ਨੇੜਲੇ ਸਾਥੀ ਲਖਬੀਰ ਸਿੰਘ ਉਰਡ ਲੰਡਾ ਨੇ ਸਾਜ਼ਿਸ਼ ਰਚੀ ਸੀ। ਉਨ੍ਹਾਂ ਦੱਸਿਆ ਕਿ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਤੇ ਪਾਕਿਸਤਾਨ ਦੀ ਆਈਐਸਆਈ ਲਈ ਕੰਮ ਕਰਦੇ ਸਨ। ਇਸ ਮਾਮਲੇ ਵਿਚ ਕਾਬੂ ਕੀਤੇ ਗਏ ਲਖਬੀਰ ਸਿੰਘ ਦੇ ਸਾਥੀ ਨਿਸ਼ਾਨ ਸਿੰਘ ਤੇ ਚਰਨ ਸਿੰਘ ਵੀ ਤਰਨ ਤਾਰਨ ਜ਼ਿਲ੍ਹੇ ਨਾਲ ਹੀ ਸਬੰਧਤ ਹਨ। ਨਿਸ਼ਾਨ ਸਿੰਘ ਨੂੰ ਕੁਝ ਦਿਨ ਪਹਿਲਾਂ ਫਰੀਦਕੋਟ ਪੁਲੀਸ ਨੇ ਕਾਬੂ ਕੀਤਾ ਸੀ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਸੈਕਟਰ-77 ਵਿਚ ਸੋਮਵਾਰ ਨੂੰ ਗਰਨੇਡ ਨਾਲ ਹਮਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੂਰੇ ਸੂਬੇ ਵਿਚ ਚੌਕਸੀ ਵਧਾ ਦਿੱਤੀ ਗਈ ਸੀ।

You must be logged in to post a comment Login