ਰਾਜਨਾਥ ਵੱਲੋਂ CDS ਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਸੁਰੱਖਿਆ ਹਾਲਾਤ ਦੀ ਸਮੀਖਿਆ

ਰਾਜਨਾਥ ਵੱਲੋਂ CDS ਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਸੁਰੱਖਿਆ ਹਾਲਾਤ ਦੀ ਸਮੀਖਿਆ

ਨਵੀਂ ਦਿੱਲੀ, 9 ਮਈ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਨਾਕਾਮ ਕੋਸ਼ਿਸ ਤੋਂ ਇਕ ਦਿਨ ਮਗਰੋਂ ਅੱਜ ਸਿਖਰਲੇ ਫੌਜੀ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੇਸ਼ ਦੇ ਸੁਰੱਖਿਆ ਹਾਲਾਤ ਦੀ ਵਿਆਪਕ ਸਮੀਖਿਆ ਕੀਤੀ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਹਾਲਾਤ ਦੇ ਹਰੇਕ ਪਹਿਲੂ ’ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਚੀਫ਼ ਆਫ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਏਅਰ ਚੀਫ਼ ਮਾਰਸ਼ਲ ਏਪੀ ਸਿੰਘ ਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ.ਤ੍ਰਿਪਾਠੀ ਮੌਜੂਦ ਸਨ।

You must be logged in to post a comment Login