ਵਿਨੀਪੈੱਗ ਸਿਟੀ ਹਾਲ ਵਿਖੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ

ਵਿਨੀਪੈੱਗ ਸਿਟੀ ਹਾਲ ਵਿਖੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ
ਵਿਨੀਪੈੱਗ , 12 ਅਪਰੈਲ- ਖ਼ਾਲਸਾ ਸਾਜਨਾ ਦਿਵਸ ਅਤੇ ਸਿੱਖ ਹੈਰੀਟੇਜ ਮੰਥ ਨੂੰ ਸਮਰਪਿਤ ਸਿਟੀ ਹਾਲ ਵਿਨੀਪੈੱਗ ਵਿਚ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਨਿਸ਼ਾਨ ਸਾਹਿਬ ਝੁਲਾਏ ਗਏ। ਸਿਟੀ ਕੌਂਸਲਰ ਤੇ ਸਪੀਕਰ ਦੇਵੀ ਸ਼ਰਮਾ ਨੇ ਮੰਚ ਤੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਜ਼ਿਕਰਯੋਗ ਹੈ ਕਿ ਵਿਨੀਪੈੱਗ ਸਿਟੀ ਵੱਲੋਂ ਹਰ ਸਾਲ ਵਿਸਾਖੀ ਦੇ ਮੌਕੇ ਸਿਟੀ ਹਾਲ ਵਿਖੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਜਾਂਦੇ ਹਨ ਅਤੇ ਅਪਰੈਲ ਮਹੀਨੇ ਨੂੰ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਇਆ ਜਾਂਦਾ ਹੈ।

You must be logged in to post a comment Login