ਸ਼ੋਇਬ ਅਖ਼ਤਰ, ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ’ਤੇ ਭਾਰਤ ਵਿਚ ਪਾਬੰਦੀ

ਸ਼ੋਇਬ ਅਖ਼ਤਰ, ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ’ਤੇ ਭਾਰਤ ਵਿਚ ਪਾਬੰਦੀ

ਨਵੀਂ ਦਿੱਲੀ, 28 ਅਪਰੈਲ : ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਕੌਮੀ ਸੁਰੱਖਿਆ ਜਾਂ ਜਨਤਕ ਵਿਵਸਥਾ ਨਾਲ ਸਬੰਧਤ ਸਰਕਾਰ ਦੇ ਆਦੇਸ਼ ਤੋਂ ਬਾਅਦ ਭਾਰਤ ਵਿਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਇਬ ਅਖਤਰ ਅਤੇ ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ 22 ਅਪਰੈਲ ਨੂੰ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਕਈ ਪਾਕਿਸਤਾਨੀ ਚੈਨਲਾਂ ਰੋਕ ਲਾਈ ਹੈ। ਇਹ ਕਦਮ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਲਿਆ ਗਿਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਪਾਕਿਸਤਾਨੀ ਯੂਟਿਊਬ ਚੈਨਲ ਭਾਰਤ, ਇਸਦੀ ਫੌਜ ਅਤੇ ਸੁਰੱਖਿਆ ਏਜੰਸੀਆਂ ਵਿਰੁੱਧ ਭੜਕਾਊ ਅਤੇ ਸੰਪਰਦਾਇਕ ਤੌਰ ’ਤੇ ਸੰਵੇਦਨਸ਼ੀਲ ਸਮੱਗਰੀ, ਝੂਠੇ ਅਤੇ ਗੁੰਮਰਾਹਕੁੰਨ ਬਿਰਤਾਂਤਾਂ ਅਤੇ ਗਲਤ ਜਾਣਕਾਰੀ ਫੈਲਾ ਰਹੇ ਸਨ।

You must be logged in to post a comment Login