ਸ਼੍ਰੋਮਣੀ ਕਮੇਟੀ ਨੇ ਪੁਣਛ ਹਮਲੇ ਦੇ ਪੀੜਤ ਸਿੱਖ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ

ਸ਼੍ਰੋਮਣੀ ਕਮੇਟੀ ਨੇ ਪੁਣਛ ਹਮਲੇ ਦੇ ਪੀੜਤ ਸਿੱਖ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ

ਅੰਮ੍ਰਿਤਸਰ, 16 ਮਈ : ਭਾਰਤ ਪਾਕਿਸਤਾਨ ਵਿੱਚ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ ਗਏ ਹਨ। ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਇੱਕ ਵਫਦ ਅੱਜ ਪੁਣਛ ਵਿਖੇ ਰਾਗੀ ਭਾਈ ਅਮਰੀਕ ਸਿੰਘ ਨਮਿੱਤ ਭੋਗ ਤੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜਾ ਹੈ। ਜਿੱਥੇ ਉਨ੍ਹਾਂ ਸਮੂਹ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆਂ ਵਿੱਚ ਜਦੋਂ ਵੀ ਕਿਸੇ ਸਿੱਖ ਨਾਲ ਔਖੀ ਘੜੀ ਬਣੀ ਹੈ ਤਾਂ ਸਿੱਖ ਸੰਸਥਾ ਨੇ ਆਪਣਾ ਫਰਜ਼ ਸਮਝ ਕੇ ਉਸ ਨਾਲ ਖੜੇ ਹੁੰਦਿਆਂ ਆਪਣੀ ਜ਼ਿੰਮੇਵਾਰੀ ਨਿਭਾਈ ਹੈ।

You must be logged in to post a comment Login