ਨਵੀਂ ਦਿੱਲੀ, 26 ਨਵੰਬਰ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸੰਸਦ ਦੇ ਸੰਵਿਧਾਨ ਸਦਨ ਵਿਖੇ ਮਨਾਏ ਗਏ ‘ਸੰਵਿਧਾਨ ਦਿਵਸ’ ਸਮਾਰੋਹ ਦੇ ਮੌਕੇ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ। ਸੰਵਿਧਾਨ ਦਿਵਸ ‘ਤੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਇਕ ਜ਼ਿੰਦਾ-ਜਾਗਦਾ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ।
ਰਾਸ਼ਟਰਪਤੀ ਨੇ ਕਿਹਾ, “ਸਾਡਾ ਸੰਵਿਧਾਨ ਇੱਕ ਜ਼ਿੰਦਾ-ਜਾਗਦਾ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ। ਆਪਣੇ ਇਸ ਸੰਵਿਧਾਨ ਰਾਹੀਂ ਅਸੀਂ ਸਮਾਜਿਕ ਨਿਆਂ ਅਤੇ ਸਰਬ-ਸਾਂਝੇ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ।’’ ਰਾਸ਼ਟਰਪਤੀ ਮੁਰਮੂ ਨੇ ਇਸ ਮੌਕੇ ਭਾਰਤੀ ਸੰਵਿਧਾਨ ਨਾਲ ਸਬੰਧਤ ਦੋ ਕਿਤਾਬਾਂ ਵੀ ਰਿਲੀਜ਼ ਕੀਤੀਆਂ।
You must be logged in to post a comment Login