ਸਿੱਧੂ ਮੂਸੇਵਾਲਾ ਨੇ ਵਿਖਾਏ ਬਾਗੀ ਤੇਵਰ

ਸਿੱਧੂ ਮੂਸੇਵਾਲਾ ਨੇ ਵਿਖਾਏ ਬਾਗੀ ਤੇਵਰ
ਮਾਨਸਾ : ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੇ ਬਾਗੀ ਤੇਵਰ ਦਿਖਾਏ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਹੈ ਤਾਂ ਉਹ ਆਜ਼ਾਦ ਚੋਣ ਲੜਨਗੇ ਪਰ ਮਾਨਸਾ ਛੱਡ ਕੇ ਕਿਤੇ ਨਹੀਂ ਜਾਣਗੇ। ਦਰਅਸਲ ਟਕਸਾਲੀ ਕਾਂਗਸੀਆਂ ਵਲੋਂ ਸਿੱਧੂ ਮੂਸੇਵਾਲਾ ਦਾ ਲਗਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਕ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਪਹਿਲਾਂ ਉਹ ਆਖਦੇ ਸਨ ਕਿ ਇਥੋਂ ਕਿਸੇ ਵੀ ਲੀਡਰ ਨੂੰ ਸਮਰਥਨ ਕਰਨਗੇ ਪਰ ਉਨ੍ਹਾਂ ਨੂੰ ਕਈ ਨਾਅਰੇ ਸੁਨਣ ਵਿਚ ਆਏ ਹਨ ਕਿ ਸਿੱਧੂ ਭੱਜ ਗਿਆ ਪਰ ਉਹ ਹੁਣ ਮਾਨਸਾ ਤੋਂ ਚੋਣ ਲੜ ਕੇ ਹੀ ਰਹੇਗਾ। ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਵੀ ਦਿੰਦੀ ਹੈ ਤਾਂ ਉਹ ਆਜ਼ਾਦ ਤੌਰ ’ਤੇ ਮਾਨਸਾ ਤੋਂ ਚੋਣ ਮੈਦਾਨ ਵਿਚ ਉਤਰਨਗੇ।

You must be logged in to post a comment Login