ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ

ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ, 1 ਅਗਸਤ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ‘ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਮੂਲੀਅਤ’ ਦੇ ਦੋਸ਼ ਤਹਿਤ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ। ਕਮੇਟੀ ਦੇ ਦੋ ਹੋਰਨਾਂ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜ਼ਾਰ ਸਿੰਘ ਰਣੀਕੇ ਸ਼ਾਮਲ ਹਨ।

You must be logged in to post a comment Login