ਸੁੱਚਾ ਸਿੰਘ ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

ਗੁਰਦਾਸਪੁਰ, 30 ਅਪਰੈਲ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਤਤਕਾਲੀ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਆਪਣੀ ਪੋਤਰੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ।

You must be logged in to post a comment Login