ਸੰਗਰੂਰ ਜੇਲ੍ਹ ’ਚ ਨਸ਼ਾ ਤਸਕਰੀ ਦੇ ਦੋਸ਼ ਹੇਠ ਡੀਐੱਸਪੀ ਗ੍ਰਿਫ਼ਤਾਰ

ਸੰਗਰੂਰ ਜੇਲ੍ਹ ’ਚ ਨਸ਼ਾ ਤਸਕਰੀ ਦੇ ਦੋਸ਼ ਹੇਠ ਡੀਐੱਸਪੀ ਗ੍ਰਿਫ਼ਤਾਰ

ਸੰਗਰੂਰ, 15 ਮਈ : ਇੱਥੋਂ ਦੀ ਪੁਲੀਸ ਨੇ ਸੰਗਰੂਰ ਜੇਲ੍ਹ ਦੇ ਡੀਐਸਪੀ ਸੁਰੱਖਿਆ ਨੂੰ ਨਸ਼ਾ ਤਸਕਰੀ ਅਤੇ ਜੇਲ੍ਹ ਦੇ ਅੰਦਰ ਮੋਬਾਈਲ ਫੋਨਾਂ ਦੀ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਡੀਐਸਪੀ ਸੁਰੱਖਿਆ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਨਸ਼ਾ ਤਸਕਰੀ ਦੇ ਇਵਜ਼ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਯੂਪੀਆਈ ਖਾਤਿਆਂ ਰਾਹੀਂ ਭੁਗਤਾਨ ਕੀਤਾ ਗਿਆ ਸੀ। ਇਸ ਮੌਕੇ ਪੁਲੀਸ ਨੇ ਨਸ਼ੀਲੇ ਪਦਾਰਥ, ਅਸਲਾ ਅਤੇ ਨਗ਼ਦੀ ਜ਼ਬਤ ਕੀਤੀ ਹੈ। ਇਸ ਮਾਮਲੇ ਦੀ ਜਾਂਚ ਪਿਛਲੇ ਕਈ ਦਿਨਾਂ ਤੋ ਚੱਲ ਰਹੀ ਸੀ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਜੇਲ੍ਹ ਦੇ ਦਰਜਾ ਚਾਰ ਮੁਲਾਜ਼ਮ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਾਂਚ ਦੌਰਾਨ ਪੁਲੀਸ ਨੇ ਅੱਠ ਹਵਾਲਾਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋ ਮੋਬਾਈਲ ਫੋਨ, 50ਗ੍ਰਾਮ ਅਫੀਮ ਆਦਿ ਬਰਾਮਦ ਕੀਤੀ ਸੀ। ਪੁੱਛਗਿੱਛ ਤੋਂ ਬਾਅਦ ਅੰਮ੍ਰਿਤਸਰ ਤੋਂ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ।

You must be logged in to post a comment Login