ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਝੋਨੇ ਦੀ ਲਵਾਈ ਕਾਰਨ ਵੋਟਰਾਂ ’ਚ ਉਤਸ਼ਾਹ ਮੱਠਾ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਝੋਨੇ ਦੀ ਲਵਾਈ ਕਾਰਨ ਵੋਟਰਾਂ ’ਚ ਉਤਸ਼ਾਹ ਮੱਠਾ

ਸੰਗਰੂਰ, 23 ਜੂਨ-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਵੋਟਿੰਗ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਲਈ ਲੋਕਾਂ ਵਿਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਘੱਟ ਹੋਣ ਦਾ ਕਾਰਨ ਝੋਨੇ ਦੀ ਲਵਾਈ ਪੂਰੇ ਸਿਖ਼ਰ ’ਤੇ ਹੋਣਾ ਮੰਨਿਆ ਜਾ ਰਿਹਾ ਹੈ। ਬਾਅਦ ਦੁਪਿਹਰ 3 ਵਜੇ ਤੱਕ ਸਿਰਫ਼ 29.7 ਫੀਸਦੀ ਵੋਟਿੰਗ ਹੋਈ ਹੈ। ਵੋਟਰਾਂ ਦੇ ਰੁਝਾਨ ਤੋਂ ਨਜ਼ਰ ਆ ਰਿਹਾ ਹੈ ਕਿ ਵੋਟਿੰਗ ਫੀਸਦੀ ਘੱਟ ਰਹਿਣ ਦੇ ਆਸਾਰ ਹਨ।ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 1766 ਪੋਲਿੰਗ ਸਟੇਸ਼ਨਾਂ ‘ਤੇ ਪੋਲਿੰਗ ਹੋ ਰਹੀ ਹੈ। ਵੋਟਰਾਂ ਸ਼ਾਂਤਮਈ ਢੰਗ ਨਾਲ ਵੋਟਾ ਪਾ ਰਹੇ ਹਨ। ਹਾਲੇ ਤੱਕ ਕਿਧਰੋਂ ਵੀ ਅਣਸੁਖਾਂਵੀ ਘਟਨਾ ਦੀ ਰਿਪੋਰਟ ਨਹੀਂ ਹੈ।

You must be logged in to post a comment Login