ਅੰਮ੍ਰਤਿਸਰ , 8 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ 118 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਹਰਾਇਆ, ਜਿਨ੍ਹਾਂ ਨੂੰ ਸਿਰਫ 17 ਵੋਟਾਂ ਮਿਲੀਆਂ। ਇਸ ਤਰ੍ਹਾਂ ਸ੍ਰੀ ਘੁੰਨਸ 101 ਵੋਟਾਂ ਨਾਲ ਹਾਰੇ। 2 ਵੋਟਾਂ ਰੱਦ ਕੀਤੀਆਂ ਗਈਆਂ। ਸ੍ਰੀ ਧਾਮੀ ਤੋਂ ਇਲਾਵਾ ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਭਾਈ ਰਜਿੰਦਰ ਸਿੰਘ ਮਹਤਿਾ ਜਨਰਲ ਸਕੱਤਰ ਚੁਣੇ ਗਏ। ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਮੋਹਣ ਸਿੰਘ ਬੰਗੀ, ਰਘਬੀਰ ਸਿੰਘ ਸਹਾਰਰਮਾਜਰਾ, ਜਸਮੇਰ ਸਿੰਘ ਲਾਛੜੂ, ਖੁਸ਼ਿਵੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਇੰਦਰਮੋਹਣ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਤੇ ਜਸਵੰਤ ਸਿੰਘ ਪੁੜੈਣ ਚੁਣੇ ਗਏ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login