ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ

ਕੁਰੂਕਸ਼ੇਤਰ, 30 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਆਨਲਾਈਨ ਉਤਪਾਦ ਵੇਚਣ ਵਾਲੀ ਕੰਪਨੀ ‘ਐਮਾਜ਼ੋਨ’ ਵੱਲੋਂ ਗੁਟਕਾ ਸਾਹਿਬ ਦੀ ਵਿਕਰੀ ਦੇ ਵਿਰੋਧ ਵਿੱਚ ਕਾਨੂੰਨੀ ਨੋਟਿਸ ਭੇਜਣ ਦਾ ਫੈਸਲਾ ਵੀ ਕੀਤਾ ਹੈ। ਇੰਨਾ ਹੀ ਨਹੀਂ, ਸੰਸਥਾ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਇਕ ਵਾਰ ਫਿਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਦਿੱਤੀ ਗਈ ਹੈ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਦਿੱਤੀ।

You must be logged in to post a comment Login