ਹਾਥਰਸ ਭਗਦੜ: 6 ਵਿਅਕਤੀ ਗ੍ਰਿਫ਼ਤਾਰ, ਮੁੱਖ ਮੁਲਜ਼ਮ ਦੇ ਸਿਰ ਉੱਤੇ 1 ਲੱਖ ਦਾ ਇਨਾਮ ਰੱਖਿਆ

ਹਾਥਰਸ ਭਗਦੜ: 6 ਵਿਅਕਤੀ ਗ੍ਰਿਫ਼ਤਾਰ, ਮੁੱਖ ਮੁਲਜ਼ਮ ਦੇ ਸਿਰ ਉੱਤੇ 1 ਲੱਖ ਦਾ ਇਨਾਮ ਰੱਖਿਆ

ਹਾਥਰਸ(ਯੂਪੀ), 4 ਜੁਲਾਈ- ਹਾਥਰਸ ਭਗਦੜ ਮਾਮਲੇ ਨੂੰ ਲੈ ਕੇ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਯੂਪੀ ਪੁਲੀਸ ਨੇ ਮੁੱਖ ਦੋਸ਼ੀ ਸੇਵਾਦਾਰ ਦੀ ਗ੍ਰਿਫ਼ਤਾਰੀ ਲਈ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਅਲੀਗੜ੍ਹ ਰੇਂਜ ਦੇ ਪੁਲੀਸ ਕਮਿਸ਼ਨਰ ਸ਼ਲਭ ਮਾਥੁਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਮਾਮਲੇ ਵਿਚ ਦੋ ਮਹਿਲਾ ਸੇਵਾਦਾਰਾਂ ਸਣੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੇ ਮੁੱਖ ਮੁਲਜ਼ਮ ਮੁੱਖ ਸੇਵਾਦਾਰ ਦੇਵ ਪ੍ਰਕਾਸ਼ ਮਧੂਕਰ ਉੱਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਉਸ ਦੇ ਖਿਲਾਫ਼ ਜਲਦੀ ਹੀ ਗ਼ੈਰਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਜਾਣਗੇ। ਭੋਲੇ ਬਾਬਾ ਤੋਂ ਪੁੱਛਗਿੱਛ ਜਾਂ ਉਸ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਬਾਰੇ ਪੁੱਛਣ ’ਤੇ ਮਾਥੁਰ ਨੇ ਕਿਹਾ, ‘‘ਅੱਗੇ ਕਿਸੇ ਦੀ ਗ੍ਰਿਫ਼ਤਾਰੀ ਹੋਵੇਗੀ ਜਾਂ ਨਹੀਂ ਇਹ ਜਾਂਚ ਉੱਤੇ ਨਿਰਭਰ ਕਰੇਗਾ। ਜਾਂਚ ਦੌਰਾਨ ਕਿਸੇ ਦੀ ਭੂਮਿਕਾ ਸਾਹਮਣੇ ਆਈ ਤਾਂ ਕਾਰਵਾਈ ਕਰਾਂਗੇ। ਲੋੜ ਪੈਣ ’ਤੇ ਪੁੱਛਗਿੱਛ ਵੀ ਕਰਾਂਗੇ।’’

You must be logged in to post a comment Login