ਹਿਮਾਚਲ ਵਿੱਚ ਮੌਸਮ ਵਿਭਾਗ ਵੱਲੋਂ ਓਰੈਂਜ ਤੇ ਯੈਲੋ ਅਲਰਟ ਜਾਰੀ

ਹਿਮਾਚਲ ਵਿੱਚ ਮੌਸਮ ਵਿਭਾਗ ਵੱਲੋਂ ਓਰੈਂਜ ਤੇ ਯੈਲੋ ਅਲਰਟ ਜਾਰੀ

ਸ਼ਿਮਲਾ, 11 ਅਪਰੈਲ- ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿੱਚ ਗਰਜ ਨਾਲ ਬਿਜਲੀ ਲਿਸ਼ਕਣ ਅਤੇ ਗੜੇਮਾਰੀ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਚਾਰ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਰਿਪੋਰਟਾਂ ਅਨੁਸਾਰ, ਚੰਬਾ, ਕਾਂਗੜਾ, ਕੁੱਲੂ, ਲਾਹੌਲ-ਸਪਿਤੀ, ਮੰਡੀ, ਸ਼ਿਮਲਾ, ਅਤੇ ਹਮੀਰਪੁਰ ਵਿੱਚ ਪਿਛਲੇ 24 ਘੰਟਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਨਾਲ ਗਰਜ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੰਡੀ ਜ਼ਿਲ੍ਹੇ ਦੇ ਗੋਹਰ ਵਿੱਚ ਸਭ ਤੋਂ ਵੱਧ 19 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਇਸ ਤੋਂ ਬਾਅਦ ਮੰਡੀ ਵਿੱਚ ਪੰਡੋਖਰ ਵਿੱਚ 14 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਦੂਜੇ ਪਾਸੇ ਆਉਣ ਵਾਲੇ ਦਿਨਾਂ ਵਿਚ ਤੂਫਾਨ ਆ ਸਕਦਾ ਹੈ।

You must be logged in to post a comment Login