: ਅਕਾਲੀ ਦਲ ਵੱਲੋਂ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ

: ਅਕਾਲੀ ਦਲ ਵੱਲੋਂ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ

ਚੰਡੀਗੜ੍ਹ, 27 ਫਰਵਰੀ- ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਇਲਾਵਾ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਵੀਰਵਾਰ ਨੂੰ ਇਥੇ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਪਾਰਟੀ ਦੀ ਨਵੀਂ ਭਰਤੀ ਨੂੰ ਲੈ ਕੇ ਸਮੀਖਿਆ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਪੂਰੀ ਤਿਆਰੀ ਕਰਨ ਨਾਲ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ। ਗ਼ੌਰਤਲਬ ਹੈ ਕਿ ਹਾਲੇ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦੀ ਤਰੀਕ ਨਹੀਂ ਐਲਾਨੀ ਹੈ, ਪਰ ਅਕਾਲੀ ਦਲ ਨੇ ਆਪਣੀ ਸਥਾਨਕ ਲੀਡਰਸ਼ਿਪ ਨੂੰ ਰਣਨੀਤੀ ਤਿਆਰ ਕਰਨ ਲਈ ਆਖ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਜ਼ਿਮਨੀ ਚੋਣ ਲਈ ਪਾਰਟੀ ਬਕਾਇਦਾ ਆਗੂਆਂ ਦੀ ਡਿਊਟੀ ਲਗਾਏਗੀ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਵਿੱਚ ਹੋਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵੀ ਪਾਰਟੀ ਮਜ਼ਬੂਤੀ ਨਾਲ ਲੜੇਗੀ।

You must be logged in to post a comment Login