ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ’ਚ ਰਲੇਵਾਂ

ਚੰਡੀਗੜ੍ਹ, 5 ਮਾਰਚ- ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅੱਜ ਮੁੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸ੍ਰੀ ਬਾਦਲ ਵਲੋਂ ਪਾਰਟੀ ਵਿਚ ਮੁੜ ਲਿਆਂਦਾ ਗਿਆ ਹੈ। ਇਸ ਮੌਕੇ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਸ੍ਰੀ ਢੀਂਡਸਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਨੂੰ ਬਚਾਉਣ ਲਈ ਰਲੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਰਲੇਵੇਂ ਨਾਲ ਲੋਕ ਸਭਾ ਚੋਣਾਂ ਲਈ ਪਾਰਟੀ ਮਜ਼ਬੂਤ ਹੋ ਕੇ ਮੈਦਾਨ ’ਚ ਨਿੱਤਰੇਗੀ।

You must be logged in to post a comment Login