ਅਗਨੀਪਥ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿੱਚ ਹਿੰਸਕ ਪ੍ਰਦਰਸ਼ਨ

ਅਗਨੀਪਥ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿੱਚ ਹਿੰਸਕ ਪ੍ਰਦਰਸ਼ਨ

ਚੰਡੀਗੜ੍ਹ, 18 ਜੂਨ-ਫੌਜ ਵਿੱਚ ਭਰਤੀ ਸਬੰਧੀ ਅਗਨੀਪਥ ਯੋਜਨਾ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਵਿੱਚ ਵੀ ਰੋਸ ਪ੍ਰਦਰਸ਼ਨ ਹੋਏ ਹਨ। ਵੇਰਵਿਆਂ ਅਨੁਸਾਰ ਹਿੰਸਕ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਦੇ ਮਹਿੰਦਰਗੜ੍ਹ ਰੇਲਵੇ ਸਟੇਸ਼ਨ ਦੇ ਬਾਹਰ ਇਕ ਵਾਹਨ ਨੂੰ ਅੱਗ ਲਗਾ ਦਿੱਤੀ ਅਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿੱਚ 50 ਮੁਜ਼ਾਹਰਾਕਾਰੀ ਦਾਖਲ ਹੋ ਗੲੇ ਤੇ ਰੇਲਵੇ ਦੀ ਸੰਪਤੀ ਦੀ ਭੰਨ ਤੋੜ ਕੀਤੀ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਆਪਣੇ ਮੂੰਹ ਢਕੇ ਹੋਏ ਸਨ ਤੇ ਕਈਆਂ ਨੇ ਹੱਥਾਂ ਵਿੱਚ ਲਾਠੀਆਂ ਫੜੀਆਂ ਹੋਈਆਂ ਸਨ। ਪ੍ਰਦਰਸ਼ਨਕਾਰੀਆਂ ਨੇ ਖਿੜਕੀਆਂ ਦੇ ਸ਼ੀਸ਼ੇ ਭੰਨੇ ਅਤੇ ਟਿਕਟ ਕਾਊਂਟਰ ਨੂੰ ਵੀ ਨੁਕਸਾਨ ਪਹੁੰਚਾਇਆ। ਪੁਲੀਸ ਅਨੁਸਾਰ ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਫੌਜ ਵਿੱਚ ਭਰਤੀ ਸਬੰਧੀ ਪਹਿਲਾਂ ਵਾਲੀ ਹੀ ਨੀਤੀ ਹੀ ਅਪਣਾਈ ਜਾਵੇ।

You must be logged in to post a comment Login