ਅਗਨੀਪਥ ਯੋਜਨਾ ਖ਼ਿਲਾਫ਼ ਨੌਜਵਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ

ਅਗਨੀਪਥ ਯੋਜਨਾ ਖ਼ਿਲਾਫ਼ ਨੌਜਵਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ

ਪਟਨਾ/ਬਾਲੀਆ, 17 ਜੂਨ- ਫੌਜ ਵਿੱਚ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਬਿਹਾਰ ਤੇ ਉੱਤਰ ਪ੍ਰਦੇਸ਼ ਵਿੱਚ ਸ਼ੁੱਕਰਵਾਰ ਨੂੰ ਵੀ ਹਿੰਸਕ ਪ੍ਰਦਰਸ਼ਨ ਜਾਰੀ ਹਨ। ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਰੇਲ ਤੇ ਸੜਕੀ ਆਵਾਜਾਈ ਨੂੰ ਰੋਕਿਆ ਅਤੇ ਭਾਗਲਪੂੁਰ-ਨਵੀਂ ਦਿੱਲੀ ਵਿਕਰਮਸ਼ਿਲਾ ਐਕਸਪ੍ਰੈਸ ਅਤੇ ਜੰਮੂ ਤਵੀ-ਗੁਹਾਟੀ ਐਕਸਪ੍ਰੈਸ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸੇ ਦੌਰਾਨ ਦੇਸ਼ ਦੀਆਂ ਕਈ ਸਮਾਜਿਕ ਤੇ ਸਿਆਸੀ ਸੰਸਥਾਵਾਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅਗਨੀਪਥ ਸਕੀਮ ਨੂੰ ਜਲਦੀ ਵਾਪਸ ਲਿਆ ਜਾਵੇ ਨਹੀਂ ਤਾਂ ਭਾਰਤ ਬੰਦ ਦੀ ਸੱਦਾ ਦਿੱਤਾ ਜਾਵੇਗਾ। ਵੇਰਵਿਆਂ ਅਨੁਸਾਰ ਲਖੀਸਰਾਏ ਵਿੱਚ ਰੋਹ ਵਿੱਚ ਆਏ ਵਿਦਿਆਰਥੀਆਂ ਨੇ ਜਿਵੇਂ ਹੀ ਭਾਗਲਪੁਰ-ਨਵੀਂ ਦਿੱਲੀ ਵਿਕਰਮਸ਼ਿਲਾ ਐਕਸਪ੍ਰੈਸ ਗੱਡੀ ਰੇਲਵੇ ਸਟੇਸ਼ਨ ’ਤੇ ਪਹੁੰਚੀ ਤਾਂ ਉਸ ਨੂੰ ਅੱਗ ਲਗਾ ਦਿੱਤੀ। ਵਿਦਿਆਰਥੀਆਂ ਨੇ ਗੱਡੀ ਵਿੱਚ ਅੱਗ ਲਾਉਣ ਤੋਂ ਪਹਿਲਾਂ ਸਵਾਰੀਆਂ ਨੂੰ ਉਤਾਰ ਦਿੱਤਾ ਸੀ। ਇਸੇ ਤਰ੍ਹਾਂ ਵਿਦਿਆਰਥੀਆਂ ਨੇ ਬੇਗੂਸਰਾਏ ਵਿੱਚ ਲਖਮੀਨੀਆ ਰੇਲਵੇ ਸਟੇਸ਼ਨ ਨੂੰ ਅੱਗ ਲਗਾ ਦਿੱਤੀ।

You must be logged in to post a comment Login