ਅਗਲੇ 5 ਦਿਨਾਂ ਦੌਰਾਨ ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

ਅਗਲੇ 5 ਦਿਨਾਂ ਦੌਰਾਨ ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

ਨਵੀਂ ਦਿੱਲੀ, 16 ਮਈ- ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਲੂ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਲਈ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ।  ਵਿਭਗ ਨੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ। ਰਾਸ਼ਟਰੀ ਰਾਜਧਾਨੀ ‘ਚ ਸ਼ਨਿਚਰਵਾਰ ਤੱਕ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

 

You must be logged in to post a comment Login