ਅਦਾਲਤ ਨੇ ਡੀ. ਐਸ. ਪੀ. ਢਿੱਲੋਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਅਦਾਲਤ ਨੇ ਡੀ. ਐਸ. ਪੀ. ਢਿੱਲੋਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਐਸ. ਏ. ਐਸ. ਨਗਰ, 7 ਜੁਲਾਈ- ਔਰਤਾਂ ਨੂੰ ਨਸ਼ਿਆਂ ‘ਚ ਧੱਕਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਰਖ਼ਾਸਤ ਡੀ. ਐਸ. ਪੀ. ਦਲਜੀਤ ਸਿੰਘ ਢਿੱਲੋਂ ਨੂੰ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਢਿੱਲੋਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਏ. ਆਈ. ਜੀ. ਕ੍ਰਾਈਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਦਿੱਤਾ। ਉੁਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਲ ਬਹੁਤ ਚੀਜ਼ਾਂ ਹਨ, ਜਿਨ੍ਹਾਂ ਦਾ ਅਜੇ ਖੁਲਾਸਾ ਨਹੀਂ ਕੀਤਾ ਜਾ ਸਕਦਾ।

You must be logged in to post a comment Login