ਅਦਾਲਤ ਨੇ ਵਿਜੇ ਮਾਲਿਆ ਨੂੰ ਕੀਤਾ ਤਲਬ

ਅਦਾਲਤ ਨੇ ਵਿਜੇ ਮਾਲਿਆ ਨੂੰ ਕੀਤਾ ਤਲਬ

ਮੁੰਬਈ, 30 ਜੂਨ- ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀਆਂ ਮੁਸੀਬਤਾਂ ‘ਚ ਵਾਧਾ ਹੋ ਸਕਦਾ ਹੈ। ਮੁੰਬਈ ਦੀ ਵਿਸ਼ੇਸ਼ ਪੀ. ਐਮ. ਐਲ. ਏ. ਅਦਾਲਤ ਨੇ ਵਿਜੇ ਮਾਲਿਆ ਨੂੰ 27 ਅਗਸਤ ਨੂੰ ਤਲਬ ਕੀਤਾ ਹੈ। ਅਦਾਲਤ ਨੇ ਮਾਲਿਆ ਨੂੰ ਅਧਿਆਦੇਸ਼ ਰਾਹੀਂ ਤਲਬ ਕੀਤਾ ਹੈ। ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਇੱਕ ਚਿੱਠੀ ਲਿਖੀ ਸੀ, ਜਿਸ ‘ਚ ਭਗੌੜੇ ਮਾਲਿਆ ਨੂੰ ਆਰਥਿਕ ਅਪਰਾਧੀ ਐਲਾਨਣ ਅਤੇ ਉਸ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਕਿਹਾ ਗਿਆ ਸੀ। ਹੁਣ ਅਦਾਲਤ ਨੇ ਇਸ ਦਾ ਨੋਟਿਸ ਲੈਂਦਿਆਂ ਮਾਲਿਆ ਨੂੰ ਤਲਬ ਕੀਤਾ ਹੈ।

You must be logged in to post a comment Login