ਅਪਰੇਟਰਾਂ ਤੇ ਡਰਾਈਵਰਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਦਿੱਤਾ ਸੂਬਾਈ ਧਰਨਾ

ਅਪਰੇਟਰਾਂ ਤੇ ਡਰਾਈਵਰਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਦਿੱਤਾ ਸੂਬਾਈ ਧਰਨਾ

ਭਵਾਨੀਗੜ੍ਹ, 6 ਜਨਵਰੀ- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਲਈ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਵਿਖੇ ਸੂਬਾ ਭਰ ਵਿੱਚੋਂ ਇਕੱਤਰ ਹੋਏ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਅਜੈ ਸਿੰਗਲਾ ਸੂਬਾ ਪ੍ਰਧਾਨ ਆਲ ਇੰਡੀਆ ਟਰੱਕ ਏਕਤਾ ਪੰਜਾਬ, ਸ਼ਰਨਜੀਤ ਸਿੰਘ ਕਲਸੀ ਸੂਬਾ ਪ੍ਰਧਾਨ ਅਜ਼ਾਦ ਟੈਕਸੀ ਯੂਨੀਅਨ, ਪ੍ਰਗਟ ਸਿੰਘ ਢਿੱਲੋਂ ਪ੍ਰਧਾਨ ਟਰੱਕ ਯੂਨੀਅਨ ਭਵਾਨੀਗੜ੍ਹ, ਸੁਰੇਸ਼ ਗੁਪਤਾ ਰਾਜਸਥਾਨ, ਹਰਦੀਪ ਸਿੰਘ ਬਰਨਾਲਾ, ਅਜੈ ਸ਼ਰਮਾ ਪ੍ਰਧਾਨ ਗੋਰਖਪੁਰ, ਡਾ. ਰਾਜ ਕੁਮਾਰ ਯਾਦਵ ਉੜੀਸਾ, ਮਨਜੀਤ ਸਿੰਘ ਸਿਰਸਾ ਬੁਲਾਰਾ ਰਾਸ਼ਟਰੀ ਸੰਯੁਕਤ ਮੋਰਚਾ ਅਤੇ ਬਾਬਾ ਕਾਂਬਲੀ ਪੂਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹੀ ਢੰਗ ਨਾਲ ਕਾਲਾ ਕਾਨੂੰਨ ਲਾਗੂ ਕਰਕੇ ਦੇਸ਼ ਭਰ ਦੇ ਅਪਰੇਟਰਾਂ ਅਤੇ ਡਰਾਈਵਰਾਂ ਖਿਲਾਫ ਘਟੀਆ ਕਾਰਵਾਈ ਕੀਤੀ ਗਈ ਹੈ। ਮੋਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਦੇ ਰੁਜ਼ਗਾਰ ਨੂੰ ਖਤਮ ਕਰਨ ਦੀ ਚਾਲ ਖੇਡੀ ਗਈ ਹੈ, ਜੋ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਮੂਹ ਬੁਲਾਰਿਆਂ ਨੇ ਇਕਮੁੱਠਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਕਾਲੇ ਕਾਨੂੰਨ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

You must be logged in to post a comment Login