ਅਫ਼ਗ਼ਾਨਿਸਤਾਨ ’ਚ ਸ਼ਕਤੀਸ਼ਾਲੀ ਭੂਚਾਲ ਕਾਰਨ 920 ਮੌਤਾਂ ਤੇ 600 ਜ਼ਖ਼ਮੀ

ਅਫ਼ਗ਼ਾਨਿਸਤਾਨ ’ਚ ਸ਼ਕਤੀਸ਼ਾਲੀ ਭੂਚਾਲ ਕਾਰਨ 920 ਮੌਤਾਂ ਤੇ 600 ਜ਼ਖ਼ਮੀ

ਇਸਲਾਮਾਬਾਦ:ਪਾਕਿਸਤਾਨ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਦੇਰ ਰਾਤ 6.1 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੇ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ ‘ਚ 50.8 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਸਥਾਨਕ ਸਮੇਂ ਮੁਤਾਬਕ ਦੇਰ ਰਾਤ 1:54 ਵਜੇ ਆਇਆ। ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਅਤੇ ਖੈਬਰ-ਪਖਤੂਨਖਵਾ ਸੂਬਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

You must be logged in to post a comment Login