ਅਮਰੀਕਾ ਦੇ ਰੱਖਿਆ ਮੰਤਰੀ ਦਾ ਭਾਰਤ ਦੌਰਾ ਅਗਲੇ ਹਫ਼ਤੇ

ਅਮਰੀਕਾ ਦੇ ਰੱਖਿਆ ਮੰਤਰੀ ਦਾ ਭਾਰਤ ਦੌਰਾ ਅਗਲੇ ਹਫ਼ਤੇ

ਵਾਸ਼ਿੰਗਟਨ, 26 ਮਈ- ਅਮਰੀਕੀ ਰੱਖਿਆ ਮੰਤਰੀ ਲੋਇਡ ਔਸਟਿਨ ਆਪਣੇ ਭਾਰਤੀ ਹਮਰੁਤਬਾ ਨੂੰ ਮਿਲਣ ਲਈ ਅਗਲੇ ਹਫ਼ਤੇ ਨਵੀਂ ਦਿੱਲੀ ਜਾਣਗੇ। ਪੈਂਟਾਗਨ ਨੇ ਇਹ ਐਲਾਨ ਕੀਤਾ ਹੈ। ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਮਹੀਨੇ ਹੋਣ ਵਾਲੇ ਅਮਰੀਕਾ ਦੌਰੇ ਤੋਂ ਪਹਿਲਾਂ ਹੋ ਰਿਹਾ ਹੈ। ਪੈਂਟਾਗਨ ਨੇ ਰੱਖਿਆ ਮੰਤਰੀ ਦੇ ਅਗਲੇ ਹਫਤੇ ਜਾਪਾਨ, ਸਿੰਗਾਪੁਰ, ਭਾਰਤ ਅਤੇ ਫਰਾਂਸ ਦੇ ਦੌਰੇ ਦਾ ਐਲਾਨ ਕੀਤਾ। ਇਸ ਵਿਚ ਕਿਹਾ ਗਿਆ ਹੈ ਕਿ ਔਸਟਿਨ ਅਮਰੀਕਾ-ਭਾਰਤ ਰੱਖਿਆ ਸਾਂਝੇਦਾਰੀ ਨੂੰ ਮਜ਼ਬੂਤ ​​ਕਰਨ ਲਈ ਸ੍ਰੀ ਰਾਜਨਾਥ ਸਿੰਘ ਤੇ ਹੋਰਾਂ ਨਾਲ ਮੁਲਾਕਾਤ ਕਰਨਗੇ।

You must be logged in to post a comment Login