ਨਿਊਯਾਰਕ, 24 ਦਸੰਬਰ: ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸਾਂ (CDL) ‘ਤੇ ਸੈਮੀ-ਟਰੱਕ ਚਲਾ ਰਹੇ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (CBP) ਅਨੁਸਾਰ ਕੈਲੀਫੋਰਨੀਆ ਦੇ ਐਲ ਸੈਂਟਰੋ ਸੈਕਟਰ ਵਿੱਚ 23 ਨਵੰਬਰ ਤੋਂ 12 ਦਸੰਬਰ ਦਰਮਿਆਨ ਚਲਾਈ ਗਈ ਮੁਹਿੰਮ ਦੌਰਾਨ ਇਹ ਗ੍ਰਿਫਤਾਰੀਆਂ ਹੋਈਆਂ।ਇਹ ਲੋਕ ਅੰਤਰਰਾਜੀ ਮਾਰਗਾਂ ‘ਤੇ ਟਰੱਕ ਚਲਾਉਂਦੇ ਹੋਏ ਫੜੇ ਗਏ ਹਨ। ਫੜੇ ਗਏ ਵਿਅਕਤੀਆਂ ਵਿੱਚ ਸਭ ਤੋਂ ਵੱਧ 30 ਭਾਰਤੀ ਹਨ,ਜਦਕਿ ਬਾਕੀ ਚੀਨ,ਰੂਸ,ਮੈਕਸੀਕੋ ਅਤੇ ਹੋਰ ਦੇਸ਼ਾਂ ਨਾਲ ਸਬੰਧਤ ਹਨ। ਇਨ੍ਹਾਂ ਵਿੱਚੋਂ ਬਹੁਤੇ ਲਾਇਸੈਂਸ ਕੈਲੀਫੋਰਨੀਆ ਵੱਲੋਂ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ 10 ਅਤੇ 11 ਦਸੰਬਰ ਨੂੰ ‘ਅਪਰੇਸ਼ਨ ਹਾਈਵੇਅ ਸੈਂਟੀਨਲ’ ਤਹਿਤ ਕੀਤੀ ਗਈ ਕਾਰਵਾਈ ਵਿੱਚ ਵੀ ਕਈ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮੁਹਿੰਮ ਖਾਸ ਤੌਰ ‘ਤੇ ਉਨ੍ਹਾਂ ਵਪਾਰਕ ਟਰੱਕਿੰਗ ਕੰਪਨੀਆਂ ਨੂੰ ਨਿਸ਼ਾਨਾ ਬਣਾ ਕੇ ਸ਼ੁਰੂ ਕੀਤੀ ਗਈ ਸੀ ਜਿੱਥੇ ਗੈਰ-ਕਾਨੂੰਨੀ ਵਿਅਕਤੀਆਂ ਦੁਆਰਾ ਚਲਾਏ ਜਾ ਰਹੇ ਟਰੱਕਾਂ ਕਾਰਨ ਕਈ ਘਾਤਕ ਹਾਦਸੇ ਵਾਪਰੇ ਸਨ।

You must be logged in to post a comment Login