ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ, 28 ਅਕਤੂਬਰ- ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ। ਹਾਦਸੇ ਵਿੱਚ ਮੰਗਲਵਾਰ ਸਵੇਰੇ ਤਿੰਨ ਦੀ ਮੌਤ ਹੋ ਗਈ ਅਤੇ ਪੰਜ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਮੰਗਲਵਾਰ ਨੂੰ ਸਵੇਰੇ 5.30 ਵਜੇ ਦੇ ਕਰੀਬ ਬਰਕਸ਼ਾਇਰ ਕਾਊਂਟੀ ਦੇ ਪਾਈਕ ਰੋਡ ਨੇੜੇ ਰੂਟ 7 ​​’ਤੇ ਹੋਇਆ। ਮਰਨ ਵਾਲਿਆਂ ਦੀ ਪਛਾਣ 27 ਸਾਲਾ ਪ੍ਰੇਮ ਕੁਮਾਰ ਰੈੱਡੀ ਗੋਡਾ, 22 ਸਾਲਾ ਪਵਨੀ ਗੁਲਾਪੱਲੀ ਅਤੇ 22 ਸਾਲਾ ਸਾਈ ਨਰਸਿਮ੍ਹਾ ਪਟਮਸੈੱਟੀ ਵਜੋਂ ਹੋਈ ਹੈ।

You must be logged in to post a comment Login