ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਨਿੰਦਣਯੋਗ: ਸਪੀਕਰ
ਚੰਡੀਗੜ੍ਹ, 6 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।

You must be logged in to post a comment Login