ਅਮਰੂਦਾਂ ਦੇ ਬਾਗ ਕਾਂਡ: 26 ਥਾਵਾਂ ’ਤੇ ਛਾਪੇ ਮਾਰੇ, ਡੀਸੀ ਧੀਮਾਨ ਤੇ ਰੂਜ਼ਮ ਵੀ ਨਿਸ਼ਾਨੇ ’ਤੇ

ਮੁਹਾਲੀ, 27 ਮਾਰਚ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਬਹੁ-ਕਰੋੜੀ ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਦੇ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ 26 ਥਾਵਾਂ ‘ਤੇ ਛਾਪੇਮਾਰੀ ਕੀਤੀ। ਏਜੰਸੀ ਵੱਲੋਂ ਜਿਨ੍ਹਾਂ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ, ਉਨ੍ਹਾਂ ਵਿੱਚ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਰਿਹਾਇਸ਼ ਵੀ ਸ਼ਾਮਲ ਹੈ। ਵਿਸ਼ੇਸ਼ ਟੀਮ ਨੇ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੇ ਘਰ ਛਾਪਾ ਮਾਰਿਆ। ਈਡੀ ਦੀਆਂ ਵੱਖਵੱਖ ਟੀਮਾਂ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਨੂੰ ਵੀ ਚੁਫੇਰਿਓਂ ਘੇਰਾ ਪਾਇਆ ਹੋਇਆ ਹੈ।  ਅਮਰੂਦ ਬਾਗ ਘਪਲੇ ਵਿੱਚ ਵੀ ਪੰਜਾਬ ਦੇ ਕਈ ਸੀਨੀਅਰ ਆਈਏਐੱਸ ਅਧਿਕਾਰੀ, ਗਮਾਡਾ ਅਧਿਕਾਰੀਆਂ ਸਮੇਤ ਮਾਲ ਵਿਭਾਗ, ਰੈਵੇਨਿਊ ਵਿਭਾਗ, ਬਾਗਬਾਨੀ ਵਿਭਾਗ ਦੇ ਕਈ ਅਧਿਕਾਰੀ ਨਾਮਜ਼ਦ ਹਨ। ਇਸ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ।

You must be logged in to post a comment Login