ਅੰਮ੍ਰਿਤਸਰ- ਕੈਨੇਡਾ ‘ਚ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ 7 ਅਕਤੂਬਰ ਤੋਂ 13 ਅਕਤੂਬਰ ਤਕ ਭਾਰਤ ਯਾਤਰਾ ‘ਤੇ ਰਹੇ। ਉਹ ਆਪਣੀ ਪਤਨੀ ਨਾਲ ਭਾਰਤ ‘ਚ ਕਈ ਥਾਵਾਂ ‘ਤੇ ਘੁੰਮੇ। ਇਸ ਦੌਰਾਨ ਉਹ ਪੰਜਾਬ ਵੀ ਆਏ ਅਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਜਾ ਕੇ ਮੱਥਾ ਵੀ ਟੇਕਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਤੁਹਾਨੂੰ ਦੱਸ ਦਈਏ ਕਿ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਐਂਡਰਿਊ ਸ਼ੀਅਰ 2019 ਦੀਆਂ ਫੈਡਰਲ ਚੋਣਾਂ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਟੱਕਰ ਦੇਣ ਦੀਆਂ ਤਿਆਰੀਆਂ ਕਰ ਰਹੇ ਹਨ ਅਤੇ ਉਨ੍ਹਾਂ ਦੀ ਭਾਰਤ ਫੇਰੀ ਨੂੰ ਵੀ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਸ਼ੀਅਰ ਨੇ ਭਾਰਤ ਫੇਰੀ ਦੌਰਾਨ ਕਿਹਾ ਕਿ ਉਹ ਚਾਹੁੰਦੇ ਹਨ ਕਿ ਕੈਨੇਡਾ ‘ਚ ਹੋਰ ਵੀ ਪੰਜਾਬੀਆਂ ਨੂੰ ਪੜ੍ਹਾਈ ਅਤੇ ਕਾਰੋਬਾਰ ਕਰਨ ਦਾ ਮੌਕਾ ਮਿਲੇ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋ ਕੇ ਅਤੇ ਸੇਵਾ ਕਰਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ। ਮੈਂ ਜਲ੍ਹਿਆਂਵਾਲਾ ਬਾਗ ਅਤੇ ਭਗਤ ਪੂਰਨ ਸਿੰਘ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ‘ਚ ਵੀ ਗਿਆ। ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕੀਤਾ ਗਿਆ।

You must be logged in to post a comment Login