ਅੰਬੇਡਕਰ ਅਤੇ ਭਗਤ ਸਿੰਘ ਦੀ ਤਸਵੀਰ ਨੂੰ ਲੈ ਕੇ ਦਿੱਲੀ ਤੋਂ ਪੰਜਾਬ ਤੱਕ ਹੰਗਾਮਾ

ਅੰਬੇਡਕਰ ਅਤੇ ਭਗਤ ਸਿੰਘ ਦੀ ਤਸਵੀਰ ਨੂੰ ਲੈ ਕੇ ਦਿੱਲੀ ਤੋਂ ਪੰਜਾਬ ਤੱਕ ਹੰਗਾਮਾ

ਚੰਡੀਗੜ੍ਹ, 25 ਫਰਵਰੀ- ਦਿੱਲੀ ਅਤੇ ਪੰਜਾਬ ਦੀ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਉਸ ਸਮੇਂ ਜਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ (AAP) ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਸੱਤਾ ਬਦਲਣ ਤੋਂ ਬਾਅਦ ਮੁੱਖ ਮੰਤਰੀ ਦਫਤਰ ਤੋਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਇਸ ਮਾਮਲੇ ’ਤੇ ਦਿੱਲੀ ਵਿਧਾਨ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਉਧਰ ਪੰਜਾਬ ਵਿਧਾਨ ਸਭਾ ਵਿੱਚ ਵੀ ‘ਆਪ’ ਵਿਧਾਇਕਾਂ ਨੇ ਇਸਦਾ ਵਿਰੋਧ ਕਰਦਿਆਂ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ, ਜਿਸਦਾ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਮਰਥਨ ਕੀਤਾ। ਦਿੱਲੀ ਅਤੇ ਪੰਜਾਬ ਵਿੱਚ ਇੱਕੋ ਸਮੇਂ ਉੱਠੇ ਇਹ ਮਾਮਲੇ ਨੇ ਰਾਜਨੀਤਿਕ ਮਾਹੌਲ ਨੂੰ ਗਰਮਾ ਦਿੱਤਾ ਹੈ। ਭਾਜਪਾ ਨੇ ਆਮ ਆਦਮੀ ਪਾਰਟੀ ਦੇ ਦੋਸ਼ਾਂ ਨੂੰ ਬੇਬੁਨਿਆਦ ਕਿਹਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੇ ਇਸਨੂੰ ਜਨਤਾ ਦੇ ਨਾਇਕ ਅੰਬੇਡਕਰ ਦਾ ਨਿਰਾਦਰ ਕਿਹਾ ਹੈ। ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਸ਼ੁਰੂ ਹੁੰਦਿਆਂ ਹੀ ਇਹ ਮਾਮਲਾ ਗਰਮਾਇਆ ਤਾਂ ‘ਆਪ’ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਸਮੇਤ ਕਈ ਵਿਧਾਇਕਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਆਤਿਸ਼ੀ ਨੇ ਭਾਜਪਾ ’ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਨੂੰ ਹਟਾ ਕੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਭਾਜਪਾ ਨੇ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਨੂੰ ਹਟਾ ਕੇ ਆਪਣਾ ਅਸਲੀ ਰੰਗ ਦਿਖਾਇਆ ਹੈ। ਕੀ ਉਹ ਇਹ ਮੰਨਦੇ ਹਨ ਕਿ ਨਰਿੰਦਰ ਮੋਦੀ ਬਾਬਾ ਸਾਹਿਬ ਦੀ ਥਾਂ ਲੈ ਸਕਦੇ ਹਨ?’’

You must be logged in to post a comment Login