ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਜਲੰਧਰ ’ਚ ਆਤਮ ਸਮਰਪਣ ਕੀਤਾ

ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਜਲੰਧਰ ’ਚ ਆਤਮ ਸਮਰਪਣ ਕੀਤਾ

ਚੰਡੀਗੜ੍ਹ, 20 ਮਾਰਚ- ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ‘ਚ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਅੰਮ੍ਰਿਤਪਾਲ ਫ਼ਰਾਰ ਹੈ। ਜਲੰਧਰ ਦੇ ਸੀਨੀਅਰ ਪੁਲੀਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ। ਐੱਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਸੂਬਾ ਪੁਲੀਸ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

You must be logged in to post a comment Login