ਅੰਮ੍ਰਿਤਪਾਲ ਸਿੰਘ ਦੇ 5 ਸਮਰਥਕਾਂ ’ਤੇ ਐੱਨਐੱਸਏ ਲੱਗਿਆ

ਅੰਮ੍ਰਿਤਪਾਲ ਸਿੰਘ ਦੇ 5 ਸਮਰਥਕਾਂ ’ਤੇ ਐੱਨਐੱਸਏ ਲੱਗਿਆ

ਚੰਡੀਗੜ੍ਹ, 20 ਮਾਰਚ- ਪੰਜਾਬ ਪੁਲੀਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਦੱਸਿਆ ਕਿ ਖਾਲਿਸਤਾਨ ਹਮਦਰਦ ਅਤੇ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਹਾਲੇ ਤੱਕ ਫ਼ਰਾਰ ਹੈ। ਇਸ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤੇ ਪੰਜ ਵਿਅਕਤੀਆਂ ’ਤੇ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਚਾਰਾਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਪੰਜਵਾਂ ਵਿਅਕਤੀ ਹਰਜੀਤ ਸਿੰਘ ਹੈ, ਜੋ ਅੰਮ੍ਰਿਤਪਾਲ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਆਈਜੀ ਨੇ ਕਿਹਾ ਕਿ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਵੀ ਐੱਨਐੱਸਏ ਤਹਿਤ ਕੇਸ ਦਰਜ ਹੋਣ ਦੀ ਸੰਭਾਵਨਾ ਹੈ।

You must be logged in to post a comment Login