ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀ ਕੋਲੋਂ 5 ਕਰੋੜ ਰੁਪਏ ਦਾ ਗਾਂਜਾ ਬਰਾਮਦ

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀ ਕੋਲੋਂ 5 ਕਰੋੜ ਰੁਪਏ ਦਾ ਗਾਂਜਾ ਬਰਾਮਦ

ਲੁਧਿਆਣਾ, 16 ਮਾਰਚ- ਇਥੇ ਦੁੱਗਰੀ ਇਲਾਕੇ ਵਿਚ ਦੇਰ ਰਾਤ ਡੇਢ ਵਜੇ ਦੇ ਕਰੀਬ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਪੁਲੀਸ ਨੂੰ ਦੁੱਗਰੀ ਇਲਾਕੇ ਵਿੱਚ ਗੈਂਗਸਟਰਾਂ ਦੀ ਨਕਲੋ ਹਰਕਤ ਬਾਰੇ ਜਾਣਕਾਰੀ ਮਿਲੀ ਸੀ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਘੇਰ ਲਿਆ। ਪੁਲੀਸ ਦੀ ਘੇਰਾਬੰਦੀ ਦੇਖ ਕੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲੀਸ ਨੇ ਵੀ ਗੋਲੀਆਂ ਚਲਾਈਆਂ ਤੇ ਦੋਵੇਂ ਮੁਲਜ਼ਮ ਫੱਟੜ ਹੋ ਗਏ। ਦੋਵਾਂ ਦੇ ਪੱਟਾਂ ਵਿੱਚ ਗੋਲੀ ਲੱਗੀ ਹੈ। ਦੋਵਾਂ ਨੂੰ ਪੁਲੀਸ ਨੇ ਦੇਰ ਰਾਤ ਤਿੰਨ ਵਜੇ ਦੇ ਕਰੀਬ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹਥਿਆਰ ਵੀ ਬਰਾਮਦ ਕੀਤੇ ਹਨ। ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਗਗਨਦੀਪ ਸਿੰਘ ਗੱਗੂ ਤੇ ਮਨਦੀਪ ਕੁਮਾਰ ਮਿੱਠੂ ਵਜੋਂ ਹੋਈ ਹੈ।

You must be logged in to post a comment Login