ਅੰਮ੍ਰਿਤਸਰ: ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ: ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 28 ਅਕਤੂਬਰ- ਅੰਮ੍ਰਿਤਸਰ ਦੇ ਬਾਨੀ ਤੇ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦੇ 30 ਅਕਤੂਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਅਕਾਲ ਤਖ਼ਤ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ। ਇਸ ਦੌਰਾਨ ਹੈਲੀਕਾਪਟਰ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਘੰਟਾ ਘਰ ਪਲਾਜ਼ਾ ਤੋਂ ਵਿਰਾਸਤੀ ਮਾਰਗ ਰਾਹੀਂ ਹੁੰਦਾ ਪੁਰਾਤਨ ਸ਼ਹਿਰ ਦੇ ਚਾਰ ਚੁਫ਼ੇਰੇ ਸਥਿਤ ਇਤਿਹਾਸਕ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

You must be logged in to post a comment Login