ਅੰਮ੍ਰਿਤਸਰ ਪੁਲੀਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਅ ਬੁਲਡੋਜ਼ਰ

ਅੰਮ੍ਰਿਤਸਰ ਪੁਲੀਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਅ ਬੁਲਡੋਜ਼ਰ

ਅੰਮ੍ਰਿਤਸਰ, 13 ਮਾਰਚ :  ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ ਅੱਜ ਇੱਥੇ ਨਗਰ ਨਿਗਮ ਵੱਲੋਂ ਪੁਲੀਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁੱਜਰਪੁਰਾ ਇਲਾਕੇ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਦੀ ਇਮਾਰਤ ਨੂੰ ਢਾਹਿਆ ਗਿਆ ਹੈ। ਪੁਲੀਸ ਵੱਲੋ ਦੋ ਮੰਜ਼ਿਲਾਂ ਇਮਾਰਤ ਨੂੰ ਜੇਸੀਬੀ ਮਸ਼ੀਨ(ਬੁਲਡੋਜ਼ਰ) ਦੀ ਮਦਦ ਨਾਲ ਢਾਹੁਣ ਦੀ ਕਾਰਵਾਈ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ।ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਹ ਸੰਪੱਤੀ ਅਜੇ ਕੁਮਾਰ ਉਰਫ ਬਿੱਲੀ ਦੀ ਹੈ, ਜੋ ਉਸਨੇ ਨਸ਼ਿਆਂ ਦੇ ਕਾਰੋਬਾਰ ਕਰਕੇ ਨਜਾਇਜ਼ ਆਮਦਨ ਤੋਂ ਬਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਦੇ ਖ਼ਿਲਾਫ਼ ਨਾਰਕੋਟਿਕਸ ਐਕਟ ਅਧੀਨ ਪੰਜ ਕੇਸ ਦਰਜ ਹਨ ਅਤੇ ਉਹ ਵੇਲੇ ਇਹ ਭਗੋੜਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਹੋਰ ਨਸ਼ਾ ਤਸਕਰਾਂ ਦੀਆਂ ਸੰਪੱਤੀਆਂ ’ਤੇ ਕਾਰਵਾਈ ਕੀਤੀ ਗਈ ਹੈ।

You must be logged in to post a comment Login