ਅੰਮ੍ਰਿਤਸਰ: ਮਾਮੂਲੀ ਵਿਵਾਦ ਨੂੰ ਲੈ ਕੇ ਭਰਾ ਵੱਲੋਂ ਭਰਾ ਦਾ ਕਤਲ

ਅੰਮ੍ਰਿਤਸਰ: ਮਾਮੂਲੀ ਵਿਵਾਦ ਨੂੰ ਲੈ ਕੇ ਭਰਾ ਵੱਲੋਂ ਭਰਾ ਦਾ ਕਤਲ

ਅੰਮ੍ਰਿਤਸਰ, 20 ਸਤੰਬਰ- ਇੱਥੋਂ ਦੇ ਪਿੰਡ ਸੈਣਸਰਾ ਕਲਾਂ ਵਿੱਚ ਵੀਰਵਾਰ ਰਾਤ ਨੂੰ ਇੱਕ ਵਿਅਕਤੀ ਨੇ ਆਪਣੇ ਭਰਾ ਨੂੰ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (40) ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਬਲਬੀਰ ਸਿੰਘ ਨੂੰ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਅਤੇ ਪੀੜਤ ਦੇ ਭਰਾ ਜਗਰੂਪ ਸਿੰਘ ਨੇ ਦੱਸਿਆ ਕਿ ਉਸਦੇ ਦੋ ਭਰਾ ਨਿਰਮਲ ਅਤੇ ਬਲਬੀਰ ਇਕੱਠੇ ਰਹਿੰਦੇ ਸਨ ਅਤੇ ਆਮ ਤੌਰ ’ਤੇ ਮਾਮੂਲੀ ਗੱਲਾਂ ਨੂੰ ਲੈ ਕੇ ਇਕ-ਦੂਜੇ ਨਾਲ ਝਗੜਾ ਕਰਦੇ ਸਨ। ਵੀਰਵਾਰ ਨੂੰ ਦੋਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਕਾਰਨ ਉਹ ਮਸਲਾ ਸੁਲਝਾਉਣ ਲਈ ਉਥੇ ਆਇਆ ਅਤੇ ਬਾਅਦ ਵਿੱਚ ਉਨ੍ਹਾਂ ਦੇ ਘਰ ਵਿੱਚ ਹੀ ਸੌਂ ਗਿਆ। ਪਰ ਰਾਤ ਨੂੰ ਬਲਬੀਰ ਨੇ ਨਿਰਮਲ ਨੂੰ ਸੋਟੇ ਨਾਲ ਕੁੱਟ ਕੇ ਮਾਰ ਦਿੱਤਾ ਅਤੇ ਉੱਥੋਂ ਫਰਾਰ ਹੋ ਗਿਆ। ਥਾਣਾ ਝੰਡੇਰ ਦੀ ਐਸਐਚਓ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ਵਿਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ।

You must be logged in to post a comment Login