ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਮੁੱਖੀ ਮੰਤਰੀ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੇ ਵਰਦੀਆਂ ਬਾਰੇ ਕੀਤੇ ਐਲਾਨ ਦਾ ਸਵਾਗਤ

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਮੁੱਖੀ ਮੰਤਰੀ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੇ ਵਰਦੀਆਂ ਬਾਰੇ ਕੀਤੇ ਐਲਾਨ ਦਾ ਸਵਾਗਤ

ਅੰਮ੍ਰਿਤਸਰ 31 ਮਾਰਚ :- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸ ਐਲਾਨ ਦਾ ਸਵਾਗਤ ਕੀਤਾ ਹੈ ,ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਈਵੇਟ ਸਕੂਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਨਾ ਹੀ ਕਿਤਾਬਾਂ ਅਤੇ ਵਰਦੀਆਂ ਦੀ ਖ੍ਰੀਦ ਲਈ ਮਾਪਿਆਂ ‘ਤੇ ਖਾਸ ਦੁਕਾਨ ਤੋਂ ਖ੍ਰੀਦ ਕਰਨ ਲਈ ਦਬਾਅ ਪਾ ਸਕਣਗੇ। ਇਸ ਤਰ੍ਹਾਂ ਹੁਣ ਮਾਪੇ ਆਪਣੀ ਮਰਜ਼ੀ ਦੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖ੍ਰੀਦ ਸਕਣਗੇ। ਡਾ. ਗੁਮਟਾਲਾ ਨੇ ਮੁੱਖ ਮੰਤਰੀ ਦੇ ਇਸ ਐਲਾਨ ਦਾ ਵੀ ਸਵਾਗਤ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਫੀਸਾਂ ਅਤੇ ਵਰਦੀਆਂ ਬਾਰੇ ਜਲਦੀ ਹੀ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਕਈ ਥਾਵਾਂ ‘ਤੇ ਮਾਪੇ ਹਰ ਸਾਲ ਫੀਸਾਂ ਅਤੇ ਸਲਾਨਾ ਫੰਡਾਂ ਵਿੱਚ ਕੀਤੇ ਜਾਂਦੇ ਵਾਧੇ ਵਿਰੁੱਧ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਨੂੰ ਇਸ ਨਾਲ  ਵੱਡੀ ਰਾਹਤ ਮਿਲੇਗੀ।

You must be logged in to post a comment Login