‘ਆਪ’ ਤੋਂ ਅੱਕੇ ਦਿੱਲੀ ਵਾਸੀਆਂ ਨੇ ‘ਬਦਲਾਅ’ ਲਈ ਵੋਟ ਪਾਈ

ਵਾਇਨਾਡ (ਕੇਰਲ), 8 ਫਰਵਰੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕੌਮੀ ਰਾਜਧਾਨੀ ਦੇ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ ਕਿਉਂਕਿ ਉਹ ਅੱਕ ਚੁੱਕੇ ਸਨ। ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਯੰਕਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਚੋਣਾਂ ਤੋਂ ਪਹਿਲਾਂ ਪਾਰਟੀ ਦੀਆਂ ਮੀਟਿੰਗਾਂ ਦੌਰਾਨ ਇਹ ਸਪੱਸ਼ਟ ਸੀ ਕਿ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ‘‘ਜਿੱਤਣ ਵਾਲੇ ਸਾਰਿਆਂ ਨੂੰ ਮੇਰੀਆਂ ਵਧਾਈਆਂ, ਨਤੀਜਿਆਂ ਦਾ ਮਤਲਬ ਹੈ ਕਿ ਸਾਨੂੰ ਹੋਰ ਮਿਹਨਤ ਕਰਨੀ ਪਵੇਗਾ ਅਤੇ ਲੋਕਾਂ ਦੇ ਮੁੱਦਿਆਂ ਪ੍ਰਤੀ ਜਵਾਬਦੇਹ ਹੋਣਾ ਪਵੇਗਾ।’’ ਜ਼ਿਕਰਯੋਗ ਹੈ ਕਿ ਪ੍ਰਿਯੰਕਾ ਕੇਰਲ ਦੇ ਤਿੰਨ ਦਿਨਾਂ ਦੌਰੇ ’ਤੇ ਹੈ। ਭਾਰਤੀ ਚੋਣ ਕਮਿਸ਼ਨ (ECI) ਦੇ ਤਾਜ਼ਾ ਰੁਝਾਨਾਂ ਅਨੁਸਾਰ ਭਾਜਪਾ 70 ਵਿਧਾਨ ਸਭਾ ਸੀਟਾਂ ਵਿੱਚੋਂ 45 ‘ਤੇ ਅੱਗੇ ਸੀ ਅਤੇ ‘ਆਪ’ 21 ‘ਤੇ ਅੱਗੇ ਸੀ। ECI ਵੈੱਬਸਾਈਟ ਦੇ ਅਨੁਸਾਰ ਹੁਣ ਤੱਕ ਭਾਜਪਾ ਅਤੇ ‘ਆਪ’ ਨੇ ਦੋ-ਦੋ ਸੀਟਾਂ ਜਿੱਤੀਆਂ ਹਨ।

You must be logged in to post a comment Login