ਚੰਡੀਗੜ੍ਹ, 4 ਸਤੰਬਰ: ਪੰਜਾਬ ਸਰਕਾਰ ਵੱਲੋਂ ਆਪਣੀ ਹੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਪਤਾ ਲਗਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਵਿਚ ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੂੰ ਤਾਇਨਾਤ ਕੀਤਾ ਹੈ। ਇਹ ਘਟਨਾਕ੍ਰਮ ਮੰਗਲਵਾਰ ਨੂੰ ਕਰਨਾਲ ਦੇ ਡਾਬਰੀ ਪਿੰਡ ਵਿੱਚ ਹੋਏ ਵੱਡੇ ਡਰਾਮੇ ਤੋਂ ਕਰੀਬ 24 ਘੰਟੇ ਬਾਅਦ ਸਾਹਮਣੇ ਆਈ ਹੈ। ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਸੋਮਵਾਰ ਨੂੰ ਜ਼ੀਰਕਪੁਰ ਦੀ ਇੱਕ ਮਹਿਲਾ ਦੀ ਸ਼ਿਕਾਇਤ ‘ਤੇ ਪਟਿਆਲਾ ਵਿੱਚ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਸੀ। ਪੰਜਾਬੀ ਪੁਲੀਸ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਕਰਨਾਨ ਦੇ ਪਿੰਡ ਡਾਬਰੀ ਪਹੁੰਚੀ ਸੀ, ਪਰ ਉਥੇ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱੱਕਾਮੁੱਕੀ ਕਰਕੇ ਪਠਾਣਮਾਜਰਾ ਉਥੋਂ ਸਫ਼ੇਦ ਰੰਗ ਦੀ ਐੱਸਯੂਵੀ ਵਿਚ ਭੱਜਣ ’ਚ ਸਫ਼ਲ ਰਿਹਾ।ਪੁਲੀਸ ਮੁਲਾਜ਼ਮਾਂ ਦੀ ਇੱਕ ਟੀਮ, ਜਿਸ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਅਤੇ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਪੰਜਾਬ ਅਤੇ ਬਾਹਰ ਕਈ ‘ਏ’ ਸ਼੍ਰੇਣੀ ਦੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਨੂੰ ਬਲਾਤਕਾਰ ਦੇ ਦੋਸ਼ੀ ਲਾਪਤਾ ਵਿਧਾਇਕ ਦਾ ਪਤਾ ਲਗਾਉਣ ਲਈ ਤਾਇਨਾਤ ਕੀਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਡੀਐਸਪੀ ਬਿਕਰਮਜੀਤ ਬਰਾੜ ਟੀਮ ਦੀ ਅਗਵਾਈ ਕਰ ਰਹੇ ਹਨ ਅਤੇ ਟੀਮ ਨੇ ਹਰਿਆਣਾ ਵਿੱਚ ਡੇਰਾ ਲਾਇਆ ਹੋਇਆ ਹੈ। ਬਰਾੜ ਉਨ੍ਹਾਂ ਕਰਮਚਾਰੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਪਿਛਲੇ ਸਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਖਤਮ ਕਰਨ ਵਿੱਚ ਮਿਸਾਲੀ ਹਿੰਮਤ ਦਿਖਾਉਣ ਲਈ ਰਾਸ਼ਟਰਪਤੀ ਦੇ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਬਰਾੜ ਨੇ ਉਸ ਟੀਮ ਦੀ ਅਗਵਾਈ ਕੀਤੀ ਜੋ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਦੋਵਾਂ ਕਾਤਲਾਂ ਦਾ ਪਿੱਛਾ ਕਰਦੀ ਸੀ। ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਜਗਰੂਪ ਸਿੰਘ ਉਰਫ਼ ਰੂਪਾ, ਜੋ 29 ਮਈ ਨੂੰ ਮਾਨਸਾ ਵਿੱਚ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਦੋਸ਼ੀ ਸਨ, ਅਟਾਰੀ ਸਰਹੱਦ ਨੇੜੇ ਹੁਸ਼ਿਆਰ ਨਗਰ ਪਿੰਡ ਵਿੱਚ ਲੁਕੇ ਹੋਏ ਸਨ ਜਦੋਂ ਡੀਐਸਪੀ ਬਰਾੜ ਦੀ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਮੁਕਾਬਲੇ ਵਿੱਚ ਉਨ੍ਹਾਂ ਨੂੰ ਮਾਰ ਦਿੱਤਾ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login