‘ਆਪ’ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਨਤੀਜਾ ਹੈ ਗਾਜ਼ੀਪੁਰ ਲੈਂਡਫਿਲ ’ਚ ਲੱਗੀ ਅੱਗ: ਭਾਜਪਾ

ਨਵੀਂ ਦਿੱਲੀ, 22 ਅਪਰੈਲ- ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਗਾਜ਼ੀਪੁਰ ‘ਲੈਂਡਫਿਲ’ ਸਾਈਟ (ਕੂੜਾ ਇਕੱਠਾ ਕਰਨ ਵਾਲੀ ਥਾਂ) ਦਾ ਦੌਰਾ ਕੀਤਾ, ਜਿੱਥੇ ਇੱਕ ਦਿਨ ਪਹਿਲਾਂ ਕੂੜੇ ਨੂੰ ਅੱਗ ਲੱਗ ਗਈ ਸੀ ਅਤੇ ਦੋਸ਼ ਲਾਇਆ ਕਿ ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ‘ਭ੍ਰਿਸ਼ਟਾਚਾਰ’ ਦੀ ਮਿਸਾਲ ਹੈ। ਸ੍ਰੀ ਸਚਦੇਵਾ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਦੇ ਸਾਲ ਦੇ ਅੰਦਰ ਇਸ ਕੂੜੇ ਦੇ ਡੰਪ ਨੂੰ ਹਟਾ ਦਿੱਤਾ ਜਾਵੇਗਾ। ਉਨ੍ਹਾਂ ਦੇ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਗਾਜ਼ੀਪੁਰ ਲੈਂਡਫਿਲ ‘ਚ ਭਿਆਨਕ ਅੱਗ ਲੱਗਣ ਦੇ ਕਈ ਘੰਟੇ ਬੀਤ ਜਾਣ ਤੋਂ ਬਾਅਦ ਅੱਜ ਵੀ ਉਥੋਂ ਸੰਘਣਾ ਧੂੰਆਂ ਉੱਠਦਾ ਰਿਹਾ।

You must be logged in to post a comment Login