‘ਆਪ’ ਸਰਕਾਰ ਬਣਨ ’ਤੇ ਪੰਜਾਬ ’ਚ ਔਰਤਾਂ ਨੂੰ ਹਰ ਮਹੀਨੇ ਦੇਵਾਂਗੇ ਇੱਕ ਹਜ਼ਾਰ ਰੁਪਏ: ਕੇਜਰੀਵਾਲ

‘ਆਪ’ ਸਰਕਾਰ ਬਣਨ ’ਤੇ ਪੰਜਾਬ ’ਚ ਔਰਤਾਂ ਨੂੰ ਹਰ ਮਹੀਨੇ ਦੇਵਾਂਗੇ ਇੱਕ ਹਜ਼ਾਰ ਰੁਪਏ: ਕੇਜਰੀਵਾਲ

ਮੋਗਾ, 22 ਨਵੰਬਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੋਗਾ ਵਿੱਚ ਕੀਤੀ ਰੈਲੀ ਦੌਰਾਨ ਕਈ ਅਹਿਮ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਮਗਰੋਂ ਜੇਕਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੈਨਸ਼ਨ ਲੈ ਰਹੀਆਂ ਬਿਰਧ ਔਰਤਾਂ ਨੂੰ ਵੀ ਇਹ ਰਕਮ ਦਿੱਤੀ ਜਾਵੇਗੀ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਦੋ ਦਿਨਾਂ ਦੌਰੇ ’ਤੇ ਪੰਜਾਬ ਆਏ ਹਨ। ਸ੍ਰੀ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇਕਰ ਸੂਬੇ ਵਿੱਚੋਂ ਰੇਤ ਮਾਫ਼ੀਆ ਅਤੇ ਟਰਾਂਸਪੋਰਟ ਮਾਫ਼ੀਆ ਖ਼ਤਮ ਕਰਕੇ ਪੰਜਾਬ ਵਿਚ ਪੈਸੇ ਦੀ ਤੋਟ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਉਹ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦੇ ਹਨ। ਰੈਲੀ ਨੂੰ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਸੰਬੋਧਨ ਕੀਤਾ।

You must be logged in to post a comment Login