‘ਆਪ’ ਸਰਪੰਚ ਨੇ ਖ਼ੁਦਕੁਸ਼ੀ ਕੀਤੀ

‘ਆਪ’ ਸਰਪੰਚ ਨੇ ਖ਼ੁਦਕੁਸ਼ੀ ਕੀਤੀ

ਫ਼ਿਰੋਜ਼ਪੁਰ, 1 ਜੂਨ : ਗੁਰੂਹਰਸਹਾਏ ਕਸਬੇ ਅਧੀਨ ਪੈਂਦੇ ਪਿੰਡ ਤਰਿੰਡਾ ਦੇ ਮੌਜੂਦਾ ਨੌਜਵਾਨ ਸਰਪੰਚ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਰਗਰਮ ਆਗੂ ਜਸ਼ਨ ਬਾਵਾ ਨੇ ਬੀਤੀ ਰਾਤ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਇਸ ਮੰਦਭਾਗੀ ਘਟਨਾ ਤੋਂ ਸਮੁੱਚਾ ਇਲਾਕਾ ਸਦਮੇ ਵਿਚ ਹੈ। ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਤੋਂ ਪਹਿਲਾਂ ਜਸ਼ਨ ਬਾਵਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਪ੍ਰਕਾਸ਼ ਸਾਥੀ ਦੀ ਗ਼ਜ਼ਲ ਵੀ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। ਜਸ਼ਨ ਬਾਵਾ ਸਮਾਜਿਕ ਕੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦਾ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਪੁਲੀਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਅਤੇ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

You must be logged in to post a comment Login