ਆਬਕਾਰੀ ਨੀਤੀ ਕੇਸ: ਸੀਬੀਆਈ ਅੱਗੇ ਪੇਸ਼ ਹੋਏ ਸਿਸੋਦੀਆ

ਆਬਕਾਰੀ ਨੀਤੀ ਕੇਸ: ਸੀਬੀਆਈ ਅੱਗੇ ਪੇਸ਼ ਹੋਏ ਸਿਸੋਦੀਆ

ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕਿਹਾ ਕਿ ਉਹ ਸੀਬੀਆਈ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਸਿਸੋਦੀਆ ਆਬਕਾਰੀ ਨੀਤੀ ਕੇੇਸ ਵਿੱਚ ਅੱਜ ਕੇਂਦਰੀ ਜਾਂਚ ਏਜੰਸੀ ਅੱਗੇ ਪੇਸ਼ ਹੋ ਗਏ। ਸੀਬੀਆਈ ਹੈੱਡਕੁਆਰਟਰ ਪੁੱਜਣ ਤੋਂ ਪਹਿਲਾਂ ਸਿਸੋਦੀਆ ਰਾਜਘਾਟ ਵੀ ਗਏ। ਸਿਸੋਦੀਆ ਨੇ ਕਿਹਾ ਕਿ ਜੇਕਰ ‘ਝੂਠੇ ਦੋਸ਼ਾਂ’ ਲਈ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਤਾਂ ਉਨ੍ਹਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ। ਇਸ ਦੌਰਾਨ ਦਿੱਲੀ ਪੁਲੀਸ ਨੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਤੇ ਇਹਤਿਆਤ ਵਜੋਂ ਸੀਬੀਆਈ ਹੈੱਡਕੁਆਰਟਰ ਦੇ ਨੇੜੇ ਧਾਰਾ 144 ਲਾਗੂ ਕੀਤੀ ਗਈ ਸੀ।

You must be logged in to post a comment Login