ਚੰਡੀਗੜ੍ਹ – ਬੀਤੇ ਦਿਨ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ, ਜਿਸ ‘ਚ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਸਮੇਤ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਲਾਜ਼ਮੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਟੈਸਟ ਨੂੰ ਲੈ ਕੇ ਸਿਆਸੀ ਆਗੂਆਂ ‘ਚ ਹੋੜ ਮਚ ਗਈ ਹੈ।
ਇਨ੍ਹਾਂ ਹੁਕਮਾਂ ‘ਤੇ ਚਲਦਿਆ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਡੋਪ ਟੈਸਟ ਕਰਵਾਉਣ ਲਈ ਅੱਗੇ ਆਏ ਅਤੇ ਉਨ੍ਹਾਂ ਨੇ ਮੋਹਾਲੀ 6 ਫੇਸ ਦੇ ਸਰਕਾਰੀ ਹਸਪਤਾਲ ‘ਚ ਆਪਣਾ ਡੋਪ ਟੈਸਟ ਕਰਵਾਇਆ। ਇਸ ਤੋਂ ਇਲਾਵਾ ਆਪਣਾ ਡੋਪ ਟੈਸਟ ਕਰਵਾਉਣ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਗਏ, ਜਿਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਦਾ ਡੋਪ ਟੈਸਟ ਨਹੀਂ ਕੀਤਾ। ਡਾਕਟਰਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਟੈਸਟ 3 ਦਿਨ ਬਾਅਦ ਕੀਤਾ ਜਾਵੇਗਾ।

You must be logged in to post a comment Login