ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਸੰਤ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਲਗਾਈ ਮੋਹਰ

ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਸੰਤ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਲਗਾਈ ਮੋਹਰ

ਚੰਡੀਗੜ੍ਹ, 28 ਮਈ- ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਪਾਰਟੀ 31 ਮਈ ਨੂੰ ਦੋਵਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰੇਗੀ। ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸਭਾ ਮੈਂਬਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 31 ਮਈ ਆਖਰੀ ਤਰੀਕ ਰੱਖੀ ਗਈ ਹੈ, ਜਦੋਂ ਕਿ 10 ਜੂਨ ਨੂੰ ਵੋਟਿੰਗ ਹੋਵੇਗੀ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੰਬੇ ਸਮੇਂ ਤੋਂ ਵਾਤਾਵਰਨ ਦੀ ਦੇਖ-ਭਾਲ ਲਈ ਕੰਮ ਕੀਤਾ ਜਾ ਰਿਹਾ ਹੈ। ਸ੍ਰੀ ਵਿਕਰਮਜੀਤ ਸਿੰਘ ਸਾਹਨੀ ਵੀ ਦੁਨੀਆਂ ਭਰ ਵਿੱਚ ਸਮਾਜ ਸੇਵਾ ਦੇ ਕੰਮਾਂ ਲਈ ਜਾਣੇ ਜਾਂਦੇ ਹਨ।

You must be logged in to post a comment Login