ਆਸਟ੍ਰੇਲੀਆ ਦੇ ਪ੍ਰਧਾਨ ਐਂਥਨੀ ਅਲਬਾਨੀਜ਼ ਨੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

ਆਸਟ੍ਰੇਲੀਆ ਦੇ ਪ੍ਰਧਾਨ ਐਂਥਨੀ ਅਲਬਾਨੀਜ਼ ਨੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

ਨਵੀਂ ਦਿੱਲੀ  : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸਟ੍ਰੇਲੀਆਈ ਸਮਾਜ ਦੀ ਖੁਸ਼ਹਾਲੀ ਅਤੇ ਮਜ਼ਬੂਤੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕੀਤਾ। ਅਲਬਾਨੀਜ਼ ਨੇ ਇੱਕ ਸੰਦੇਸ਼ ਵਿਚ ਕਿਹਾ ਕਿ ਮੈਨੂੰ ਵਿਸਾਖੀ ਮਨਾਉਣ ਲਈ ਇਕੱਠੇ ਹੋਏ ਸਾਰੇ ਆਸਟ੍ਰੇਲੀਅਨ ਲੋਕਾਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਭੇਜਦਿਆਂ ਖੁਸ਼ੀ ਹੋ ਰਹੀ ਹੈ। ਵਿਸਾਖੀ ਦਾ ਤਿਉਹਾਰ ਸਿੱਖ ਧਰਮ ਦੀ ਸੁੰਦਰਤਾ ਅਤੇ ਮਨੁੱਖਤਾ ਦੀ ਯਾਦ ਦਿਵਾਉਂਦਾ ਹੈ। ਮਨੁੱਖਤਾ ਦੀ ਭਲਾਈ ਲਈ ਯਤਨਸ਼ੀਲ, ਸਿੱਖ ਧਰਮ ਸਭ ਦੀ ਬਰਾਬਰੀ ਦੇ ਵਿਸ਼ਵਾਸ ‘ਤੇ ਆਧਾਰਿਤ ਹੈ। ਆਸਟ੍ਰੇਲੀਆ ਭਰ ਦੇ ਗੁਰਦੁਆਰਿਆਂ ਵਿੱਚ ਵਿਸਾਖੀ ਦਾ ਤਿਊਹਾਰ ਖੁਸ਼ੀ ਅਤੇ ਉਦਾਰਤਾ ਦਾ ਸਮਾਂ ਹੋਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਵਿਸਾਖੀ ਸਿੱਖ ਆਸਟ੍ਰੇਲੀਅਨਾਂ ਦੇ ਸਮਾਜ ਦੀ ਖੁਸ਼ਹਾਲੀ ਅਤੇ ਮਜ਼ਬੂਤੀ ਵਿੱਚ ਯੋਗਦਾਨ ਦਾ ਜਸ਼ਨ ਮਨਾਉਣ ਦਾ ਇੱਕ ਮੌਕਾ ਹੈ। ਤੁਸੀਂ ਰਾਸ਼ਟਰ ਦੀ ਕਹਾਣੀ ਦਾ ਇੱਕ ਅਹਿਮ ਹਿੱਸਾ ਹੋ। ਇਹ ਵਿਸਾਖੀ ਵਿਸ਼ਵਾਸ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸ਼ਾਨਦਾਰ ਤਿਊਹਾਰ ਹੋਵੇ।

ਵਿਸਾਖੀ ਸਿੱਖ ਭਾਈਚਾਰੇ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ ਅਤੇ ਇਸ ਸਾਲ 14 ਅਪ੍ਰੈਲ ਨੂੰ ਮਨਾਇਆ ਗਿਆ। ਇਹ ਦਿਨ 1699 ਵਿੱਚ ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਦੀ ਵਰ੍ਹੇਗੰਢ ਦਾ ਪ੍ਰਤੀਕ ਹੈ। ਇਸ ਦਿਨ, ਗੁਰੂ ਗੋਬਿੰਦ ਸਿੰਘ ਨੇ ਉੱਚ ਅਤੇ ਨੀਵੀਂ ਜਾਤ ਦੇ ਭਾਈਚਾਰਿਆਂ ਵਿੱਚ ਅੰਤਰ ਨੂੰ ਖ਼ਤਮ ਕੀਤਾ ਸੀ।

You must be logged in to post a comment Login