ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੇਟਿਵ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੇਟਿਵ

ਸਿਡਨੀ (P E): ਓਮੀਕਰੋਨ ਵੇਰੀਐਂਟ ਦੇ ਸੰਕਟ ਵਿਚਕਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਮੰਗਲਵਾਰ ਨੂੰ ਹੋਈ ਕੋਰੋਨਾ ਜਾਂਚ ਵਿੱਚ ਉਹਨਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਖਤਰੇ ਵਾਲੀ ਗੱਲ ਇਹ ਹੈ ਕਿ ਸ਼ੁੱਕਰਵਾਰ ਨੂੰ ਹੀ ਉਹ ਸਿਡਨੀ ਦੇ ਇੱਕ ਸਕੂਲ ਵਿੱਚ ਆਯੋਜਿਤ ਗ੍ਰੇਜੁਏਸ਼ਨ ਸੇਰੇਮਨੀ ਵਿੱਚ ਸ਼ਾਮਲ ਹੋਏ ਸਨ। ਇਸ ਸਮਾਗਮ ਵਿਚ ਕਰੀਬ 1000 ਲੋਕ ਪਹੁੰਚੇ ਸਨ। ਆਸਟ੍ਰੇਲੀਆ ਦੇ ਪੀ.ਐੱਮ. ਦਫਤਰ ਵੱਲੋਂ ਦੱਸਿਆ ਗਿਆ ਕਿ ਪੀ.ਐੱਮ ਮੌਰੀਸਨ ਵਿਚ ਕੋਰੋਨਾ ਦੀ ਪੁਸ਼ਟੀ ਇਕ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਮਗਰੋਂ ਹੋਈ ਹੈ। ਪ੍ਰਧਾਨ ਮੰਤਰੀ ਦਫਤਰ ਨੇ ਅੱਗੇ ਦੱਸਿਆ ਕਿ ਕੋਵਿਡ-19 ਪਾਜ਼ੇਟਿਵ ਪਾਏ ਜਾਣ ਦੇ ਬਾਅਦ ਪ੍ਰਧਾਨ ਮੰਤਰੀ ਦੇ ਦੋ ਆਰਟੀ-ਪੀਸੀਆਰ ਟੈਸਟ ਨੈਗੇਟਿਵ ਆ ਚੁੱਕੇ ਹਨ। ਅਜਿਹੇ ਵਿਚ ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਕਾਂਤਵਾਸ ਵਿਚ ਰਹਿਣ ਦੀ ਲੋੜ ਨਹੀਂ ਹੈ। ਇਸ ਦੇ ਬਾਵਜੂਦ ਸਕੌਟ ਮੌਰੀਸਨ ਪੂਰੀ ਸਾਵਧਾਨੀ ਵਰਤ ਰਹੇ ਹਨ। ਛੇ ਦਿਨ ਬਾਅਦ ਉਹਨਾਂ ਦਾ ਦੁਬਾਰਾ ਟੈਸਟ ਕੀਤਾ ਜਾਵੇਗਾ।

You must be logged in to post a comment Login