ਆਸਟ੍ਰੇਲੀਆ-ਨਿਊਜ਼ੀਲੈਂਡ ਵਿਚਾਲੇ ਬਿਨਾਂ ਪਾਸਪੋਰਟ ਦੇ ਸ਼ੁਰੂ ਹੋਵੇਗੀ ਯਾਤਰਾ

ਆਸਟ੍ਰੇਲੀਆ-ਨਿਊਜ਼ੀਲੈਂਡ ਵਿਚਾਲੇ ਬਿਨਾਂ ਪਾਸਪੋਰਟ ਦੇ ਸ਼ੁਰੂ ਹੋਵੇਗੀ ਯਾਤਰਾ

ਆਕਲੈਂਡ – ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ ਨਿਊਜ਼ੀਲੈਂਡ ਦੇ ਦੌਰੇ ’ਤੇ ਆਏ ਹੋਏ ਹਨ। ਜਿੱਥੇ ਉਨ੍ਹਾਂ ਨੇ ਦੇਸ਼ ਦੀ ਰਾਜਧਾਨੀ ਵੈਲਿੰਗਟਨ ਵਿਚ ਪ੍ਰਧਾਨ ਮੰਤਰੀ ਕ੍ਰਿਸ ਹਿਪਕਿੰਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਕਈ ਸੰਵੇਦਨਸ਼ੀਲ ਮੁੱਦਿਆਂ ’ਤੇ ਦੋਹਾਂ ਦੇਸ਼ਾਂ ਵਿਚਾਲੇ ਸਮਝੌਤਾ ਹੋਇਆ। ਇਸ ਤੋਂ ਬਾਅਦ ਦੋਹਾਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਨੇ ਸੰਯੁਕਤ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ ਬਹੁਤ ਜਲਦੀ ਆਮ ਤੌਰ ’ਤੇ ਇਮੀਗ੍ਰੇਸ਼ਨ ਦੇ ਮਾਹਰਾਂ ਦੀ ਇਕ ਟੀਮ ਗਠਿਤ ਕਰਨਗੇ, ਜਿਨ੍ਹਾਂ ਦਾ ਉਦੇਸ਼ ਇਸ ਗੱਲ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਦੋਹਾਂ ਦੇਸ਼ਾਂ ਦੇ ਨਾਗਰਿਕ ਇਕ-ਦੂਸਰੇ ਦੇ ਦੇਸ਼ ਵਿਚ ਬਿਨਾਂ ਪਾਸਪੋਰਟ ਦੇ ਯਾਤਰਾ ਕਰ ਸਕਣ।

You must be logged in to post a comment Login